ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥
"ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥
ਇਹੁ ਜਗੁ ਤੇਰਾ ਤੂ ਗੋਸਾਈ ॥
ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥
ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥
ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥
ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥
ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥.
ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥
ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥
ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥
ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥
ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥
ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਣੀ ॥
ਜਿਨ੍ਹ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ੍ਹ ਕਿਉ ਰੈਣਿ ਵਿਹਾਣੀ ॥੬॥
ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥
ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥
ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥"
ਆਸਾ ਮਹਲਾ ੧ ॥