Sri Bhaini Sahib

Official website of central religious place for Namdhari Sect
RiseSet
05:38am07:06pm

ਰਾਜ ਪੱਧਰੀ ਸ਼ਹੀਦੀ ਸਮਾਗਮ

Date: 
14 Jan 2013
ਸ਼ਹੀਦੋਂ ਕੀ ਚਿਤਾਓਂ ਪਰ ਲਗੇਂਗੇ ਹਰ ਬਰਸ ਮੇਲੇ|
ਵਤਨ ਪੇ ਮਿਟਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ||

ਸ੍ਰੀ ਸਤਿਗੁਰੂ ਰਾਮ ਸਿੰਘ ਜੀ
ਵੱਲੋਂ ਆਰੰਭੇ ਸਰਵ ਪ੍ਰਥਮ ਕੂਕਾ ਅੰਦੋਲਨ ਤਹਿਤ ਪਹਿਲੇ ਆਜ਼ਾਦੀ
ਸੰਗਰਾਮ ਦੌਰਾਨ 17-18 ਜਨਵਰੀ 1872 ਈ: ਨੂੰ ਵਿਸ਼ਵ ਇਤਿਹਾਸ
ਵਿੱਚ ਲਾਸਾਨੀ ਕੁਰਬਾਨੀ ਦੀ ਮਿਸਾਲ ਪੈਦਾ ਕਰਨ ਵਾਲੇ ਦੇਸ਼ ਦੀ
ਆਜ਼ਾਦੀ ਲਈ ਸ਼ਹੀਦ ਹੋਏ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ
 
ਸ੍ਰੀ ਸਤਿਗੁਰੂ ਉਦੈ ਸਿੰਘ ਜੀ ਦੀ
ਛਤਰ-ਛਾਇਆ ਹੇਠ ਅਤੇ
 
ਮਾਨਯੋਗ ਸ. ਪਰਕਾਸ਼ ਸਿੰਘ ਬਾਦਲ
ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਵਿਚ
 
ਰਾਜ ਪੱਧਰੀ ਸ਼ਹੀਦੀ ਸਮਾਗਮ

17 ਜਨਵਰੀ 2013 ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤੋਂ 4.00 ਵਜੇ ਤੱਕ
ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ ਹੈ|
ਇਸ ਮੌਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ
 
ਸ. ਪਰਮਿੰਦਰ ਸਿੰਘ ਢੀਂਡਸਾ
ਵਿੱਤ ਮੰਤਰੀ, ਪੰਜਾਬ
 
ਸ. ਸ਼ਰਨਜੀਤ ਸਿੰਘ ਢਿਲੋਂ
ਲੋਕ ਨਿਰਮਾਣ ਮੰਤਰੀ, ਪੰਜਾਬ
ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ|
 
ਇੰਨ੍ਹਾਂ ਤੋਂ ਇਲਾਵਾ ਉੱਘੀਆਂ ਧਾਰਮਿਕ ਸ਼ਖਸੀਅਤਾਂ, ਸਮਾਜਿਕ ਆਗੂ ਅਤੇ ਰਾਜਨੀਤਕ
ਨੇਤਾ ਵੀ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜ਼ਲੀ ਭੇਟ ਕਰਨ ਲਈ ਪਹੁੰਚ ਰਹੇ ਹਨ|
ਆਪ ਜੀ ਨੂੰ ਇਸ ਸਮਾਗਮ ਵਿਚ ਪਹੁੰਚਣ ਲਈ ਸਨਿਮਰ ਬੇਨਤੀ ਕੀਤੀ ਜਾਂਦੀ ਹੈ|
 
ਡੀ.ਐਸ. ਮਾਂਗਟ                                                                                                               ਕੁਮਾਰ ਰਾਹੁਲ, ਆਈ.ਏ.ਐਸ.
ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ                                                                                                                  ਡਿਪਟੀ ਕਮਿਸ਼ਨਰ, ਸੰਗਰੂਰ