Date:
17 Jul 2013
ਮਿਤੀ ੧੮-੦੭-੨੦੧੩ ਮੁਤਾਬਿਕ ੩ ਸਾਵਣ ੨੦੭੦ ਦਿਨ ਵੀਰਵਾਰ ਨੂੰ ਸ੍ਰੀ ਸਤਿਗੁਰੂ ਉਦੈ ਸਿੰਘ ਜੀ ੦੪.੪੫ ਤੇ ਸਵੇਰੇ ਆਸਾ ਦੀ ਵਾਰ ਦੇ ਕੀਰਤਨ ਸਮੇਂ ਹਰੀ ਮੰਦਰ ਵਿਖੇ ਦਰਸ਼ਨ ਦੇਣ ਦੀ ਕ੍ਰਿਪਾ ਕੀਤੀ। ਵਾਰ ਦਾ ਕੀਰਤਨ ਰਾਗੀ ਮੋਹਨ ਸਿੰਘ ਜੀ ਅਤੇ ਉਹਨਾਂ ਦੇ ਸ਼ਗਿਰਦ ਬੱਚੇ ਕਰ ਰਹੇ ਸਨ। ਸਮਾਂ ਤਕਰੀਬਨ ੦੭:੧੦ ਤੇ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਅਤੇ ਪੂਜਨੀਕ ਮਾਤਾ ਚੰਦ ਕੌਰ ਜੀ ਲੁਧਿਆਣਾ ਦੀ ਨਾਮਧਾਰੀ ਸੰਗਤ ਦੀ ਅਰਜ ਪ੍ਰਵਾਨ ਕਰਕੇ ਲੁਧਿਆਣੇ ਸਿੱਖਾਂ ਦੇ ਘਰਾਂ ਵਿਚ ਚਰਨ ਪਾਉਣ ਦੀ ਕ੍ਰਿਪਾ ਕੀਤੀ। ਨਾਮਧਾਰੀ ਸੰਗਤ ਅਤੇ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਸੀ। ਲੁਧਿਆਣੇ ਤੋਂ ੦੪.੩੦ ਵਜੇ ਵਾਪਸ ਸ੍ਰੀ ਭੈਣੀ ਸਾਹਿਬ ਆਣ ਸਾਧ ਸੰਗਤ ਨੂੰ ਦਰਸ਼ਨ ਦੇ ਉਹਨਾਂ ਦੀਆਂ ਅਰਜ਼ ਬੇਨਤੀਆਂ ਸੁਣੀਆਂ। ਅੱਜ ਦੂਰ ਸੰਚਾਰ ਵਿਭਾਗ ਦੇ ਉੱਚ ਅਧਿਕਾਰੀ ਵੀ ਉਚੇਚੇ ਤੌਰ ਤੇ ਸ੍ਰੀ ਸਤਿਗੁਰੂ ਜੀ ਦੇ ਦਰਸ਼ਨ ਕਰਨ ਸ੍ਰੀ ਭੈਣੀ ਸਾਹਿਬ ਆਏ ਹੋਏ ਸਨ।