ਅੱਜ ਮਿਤੀ ੩੧-੭-੨੦੧੩ ਮੁਤਾਬਿਕ ੧੬ ਸਾਵਣ ੨੦੭੦ ਬਿਕਰਮੀ ਦਿਨ ਬੁੱਧਵਾਰ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਨੇ ਨਾਮਧਾਰੀ ਧਰਮਸ਼ਾਲਾ ਰਮੇਸ਼ ਨਗਰ ਨਵੀਂ ਦਿੱਲੀ ਵਿਖੇ ਆਸਾ ਦੀ ਵਾਰ ਦੇ ਕੀਰਤਨ ਵਿੱਚ ਦਰਸ਼ਨ ਦੇਣ ਉਪਰੰਤ ਪ੍ਰਧਾਨ ਸੰਤ ਸਾਧਾ ਸਿੰਘ ਦੇ ਘਰ ਪ੍ਰਸ਼ਾਦਾ ਛਕਣ ਤੋਂ ਬਾਅਦ ਤਕਰੀਬਨ ੮:੨੦ ਤੇ ਸਿੱਖਾਂ ਸੇਵਕਾਂ ਸਹਿਤ ਕਮਰ ਕੱਸੇ ਕਰ ਅਰਦਾਸਾ ਸੋਧ ਯਮੁਨਾਨਗਰ ਲਈ ਚਾਲੇ ਪਾਏ। ੧੧:੧੫ ਵਜੇ ਯਮੁਨਾਨਗਰ ਵਿਖੇ ਸੰਤ ਸੁਖਦੇਵ ਸਿੰਘ ਸਮੇਤ ਪਰਿਵਾਰ ਵੱਲੋਂ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਯਾਦ ਵਿੱਚ ਕੀਤੇ ਜਾ ਰਹੇ ਯਾਦਗਰੀ ਮੇਲੇ ਵਿੱਚ ਸਾਧ ਸੰਗਤ ਨੂੰ ਦਰਸ਼ਨ ਦੇ ਨਿਵਾਜਿਆ। ਯਮੁਨਾਨਗਰ ਦੀ ਸਮੁੱਚੀ ਸਾਧ ਸੰਗਤ ਅਤੇ ਪਰਿਵਾਰ ਵੱਲੋਂ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਅਤੇ ਪੂਜਯ ਮਾਤਾ ਜੀ ਦਾ ਸ਼ਨਾਦਾਰ ਸਵਾਗਤ ਕੀਤਾ ਗਿਆ। ਜਥੇਦਾਰ ਇਕਬਾਲ ਸਿੰਘ ਸ੍ਰੀ ਭੈਣੀ ਸਾਹਿਬ ਨੇ ਸ੍ਰੀ ਸਤਿਗੁਰੂ ਜੀ ਦੀ ਹਜ਼ੂਰੀ ਵਿੱਚ ਦੀਵਾਨ ਲਾਇਆ। ਸ੍ਰੀ ਦਵਿੰਦਰ ਚਾਵਲਾ ਸੀਨੀਅਰ ਕਾਂਗਰਸੀ ਆਗੂ ਨੇ ਸ੍ਰੀ ਸਤਿਗੁਰੂ ਜੀ ਨੂੰ ਜੀ ਆਇਆਂ ਆਖਿਆ। ੧ ਵਜੇ ਮੇਲੇ ਦੀ ਸਮਾਪਤੀ ਦੀ ਅਰਦਾਸ ਹੋਈ ਅਤੇ ਸ੍ਰੀ ਸਤਿਗੁਰੂ ਜੀ ਦੀਆਂ ਗੱਡੀਆਂ ਦਾ ਕਾਫਲਾ ਸ੍ਰੀ ਭੈਣੀ ਸਾਹਿਬ ਲਈ ਚੱਲ ਪਿਆ। ਸ੍ਰੀ ਭੈਣੀ ਸਾਹਿਬ ਤਕਰੀਬਨ ਪੌਣੇ ਪੰਜ ਵਜੇ ਪਹੁੰਚ ਕੇ ਸ੍ਰੀ ਸਤਿਗੁਰੂ ਜੀ ਨੇ ਗਰਾਊਂਡ ਵਿੱਚ ਪ੍ਰਕੈਟਸ ਕਰ ਰਹੇ ਹਾਕੀ ਖਿਡਾਰੀਆਂ ਨੂੰ ਦਰਸ਼ਨ ਦਿੱਤੇ ਅਤੇ ਸ਼ਾਮ ਨੂੰ ਨਾਮ ਸਿਮਰਨ ਸਮੇਂ ਹਰੀ ਮੰਦਰ ਵਿੱਚ ਦਰਸ਼ਨ ਦੇਣ ਦੀ ਕ੍ਰਿਪਾ ਕੀਤੀ।