Date:
28 Sep 2013
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਪਾਵਨ-ਪਵਿੱਤਰ ਯਾਦ ਵਿਚ ਸਿਮਰਤੀ ਸਮਾਗਮ ਮਿਤੀ ੧੩-੧੦-੨੦੧੩ ਮੁਤਾਬਿਕ ੨੮ ਅੱਸੂ ੨੦੭੦ ਬਿਕਰਮੀ ਦਿਨ ਐਤਵਾਰ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਦੀ ਹਜ਼ੂਰੀ ਵਿੱਚ ਹੋਵੇਗਾ। ਸਵੇਰੇ ਆਸਾ ਦੀ ਵਾਰ ਦੀ ਸਮਾਪਤੀ ਸਮੇਂ ਪਾਠਾਂ ਦੇ ਭੋਗ ਪਾਉਣ ਉਪਰੰਤ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ ਅਤੇ ਰਾਤ ਨੂੰ ਕਵੀ ਦਰਬਾਰ ਹੋਵੇਗਾ। ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਯਾਦ ਵਿੱਚ ਸਾਧ ਸੰਗਤ ਆਪਣੇ ਘਰੋਂ ਆਪ ਪਾਠ ਕਰਕੇ ਲਿਆਵੇ ਤਾਂ ਜੋ ਕਿ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀਆਂ ਖੁਸ਼ੀਆਂ ਦੇ ਪਾਤਰ ਬਣ ਸਕੀਏ।