ਆਸਾ ਮਹਲਾ ੫ ॥ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥੨॥ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥੪॥੧੪੪॥