ਪ੍ਰਾਣੀ ਏਕੋ ਨਾਮੁ ਧਿਆਵਹੁ ॥
Audio type:
ਸ਼ਬਦ ਕੀਰਤਨ
Audio date:
Friday, 10 March 2017
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥
ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥
ਪ੍ਰਾਣੀ ਏਕੋ ਨਾਮੁ ਧਿਆਵਹੁ ॥
ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥
ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥
ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥
ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥
ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥
ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥
ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥"
(ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ )