ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥
"ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥
ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥
ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥
ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥
ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥
ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥
ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥
ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥"
ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥
ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥
ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥
ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥
ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥
ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥
ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥
ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥
ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥
ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥
ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥
ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥
ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥
ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥
ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥
ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥
ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥
ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥
(ਸਿਰੀਰਾਗੁ ਮਹਲਾ ੧)