ਮੇਰਾ ਕੀਆ ਕਛੂ ਨ ਹੋਇ ॥ਕਰਿ ਹੈ ਰਾਮੁ ਹੋਇ ਹੈ ਸੋਇ ॥
Audio type:
ਸ਼ਬਦ ਕੀਰਤਨ
Audio date:
Wednesday, 4 July 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ਦੇਖਉ ਰਾਮ ਤੁਮ੍ਹ੍ਹਾਰੇ ਕਾਮਾ ॥੧॥
ਨਾਮਾ ਸੁਲਤਾਨੇ ਬਾਧਿਲਾ ॥ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥
ਬਿਸਮਿਲਿ ਗਊ ਦੇਹੁ ਜੀਵਾਇ ॥ਨਾਤਰੁ ਗਰਦਨਿ ਮਾਰਉ ਠਾਂਇ ॥੨॥
ਬਾਦਿਸਾਹ ਐਸੀ ਕਿਉ ਹੋਇ ॥ਬਿਸਮਿਲਿ ਕੀਆ ਨ ਜੀਵੈ ਕੋਇ ॥੩॥
ਮੇਰਾ ਕੀਆ ਕਛੂ ਨ ਹੋਇ ॥ਕਰਿ ਹੈ ਰਾਮੁ ਹੋਇ ਹੈ ਸੋਇ ॥੪॥
ਬਾਦਿਸਾਹੁ ਚੜ੍ਹ੍ਹਿਓ ਅਹੰਕਾਰਿ ॥ਗਜ ਹਸਤੀ ਦੀਨੋ ਚਮਕਾਰਿ ॥੫॥
ਰੁਦਨੁ ਕਰੈ ਨਾਮੇ ਕੀ ਮਾਇ ॥ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥
ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥
ਕਰੈ ਗਜਿੰਦੁ ਸੁੰਡ ਕੀ ਚੋਟ ॥ਨਾਮਾ ਉਬਰੈ ਹਰਿ ਕੀ ਓਟ ॥੮॥
ਕਾਜੀ ਮੁਲਾਂ ਕਰਹਿ ਸਲਾਮੁ ॥ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥
ਬਾਦਿਸਾਹ ਬੇਨਤੀ ਸੁਨੇਹੁ ॥ਨਾਮੇ ਸਰ ਭਰਿ ਸੋਨਾ ਲੇਹੁ ॥੧੦॥