ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥
"ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥
ਦੇਹੀ ਧੋਵੈ ਚਕ੍ਰ ਬਣਾਏ ਮਾਇਆ ਨੋ ਬਹੁ ਧਾਵੈ ॥
ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥
ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥
ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥
ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥
ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥
ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥
ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥
ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥
ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥
ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥
ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥
ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥
ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥
ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥੧॥"
(ਸਲੋਕ ਮ ੫ ॥)( ਰਾਮਕਲੀ ਕੀ ਵਾਰ ਮਹਲਾ ੫)