ਜੈਜਾਵੰਤੀ ਮਹਲਾ ੯ ॥ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥