ਮਾਝ ਮਹਲਾ ੫ ਚਉਪਦੇ ਘਰੁ ੧ ॥ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ਚਿਰੁ ਹੋਆ ਦੇਖੇ ਸਾਰਿੰਗਪਾਣੀ ॥ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥