ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 15 November 2018
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥"
{ਰਾਗੁ ਮਾਝ ਮਹਲਾ ੫ ॥)