ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 20 November 2018
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਸਤਿਗੁਰ ਮੂਰਤਿ ਕਉ ਬਲਿ ਜਾਉ ॥
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥"
(ਸਾਰਗ ਮਹਲਾ ੫ ॥) 1202