ਜਾਹਰ ਪੀਰ ਜਗਤੁ ਗੁਰੁ ਬਾਬਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 12 November 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਸਤਿਗੁਰ ਸਚਾ ਪਾਤਿਸਾਹੁ ਬੇਪਰਵਾਹੁ ਅਥਾਹੁ ਸਹਾਬਾ॥
ਨਾਉ ਗਰੀਬ ਨਿਵਾਜੁ ਹੈ ਬੇਮੁਹਤਾਜ ਨ ਮੋਹੁ ਮੁਹਾਬਾ॥
ਬੇਸੁਮਾਰੁ ਨਿਰੰਕਾਰੁ ਹੈ ਅਲਖ ਅਪਾਰੁ ਸਲਾਹ ਸਿਾਬਾ॥
ਕਾਇਮੁ ਦਾਇਮੁ ਸਾਹਿਬੀ ਹਾਜਰੁ ਨਾਜਰੁ ਵੇਦ ਕਿਤਾਬਾ॥
ਅਗਮੁ ਅਡੋਲੁ ਅਤੋਲੁ ਹੈ ਤੋਲਣਹਾਰੁ ਨ ਡੰਡੀ ਛਾਬਾ॥
ਇਕੁ ਛਤਿ ਰਾਜੁ ਕਮਾਂਵਦਾ ਦੁਸਮਣੁ ਦੂਤੁ ਨ ਸੋਰ ਸਰਾਬਾ॥
ਆਦਲੁ ਅਦਲੁ ਚਲਾਇਦਾ ਜਾਲਮੁ ਜੁਲਮੁ ਨ ਜੋਰ ਜਰਾਬਾ॥
ਜਾਹਰ ਪੀਰ ਜਗਤੁ ਗੁਰੁ ਬਾਬਾ ॥੩॥"