ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥
Audio type:
ਸ਼ਬਦ ਕੀਰਤਨ
Audio date:
Friday, 20 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥
ਜੋਗੀ ਗੋਰਖੁ ਗੋਰਖੁ ਕਰਿਆ ॥
ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥
ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥
ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥
ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥
ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥
ਮੈ ਮੂਰਖ ਹਰਿ ਆਸ ਤੁਮਾਰੀ ॥੨॥
ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥
ਸੂਦੁ ਵੈਸੁ ਪਰ ਕਿਰਤਿ ਕਮਾਵੈ ॥
ਮੈ ਮੂਰਖ ਹਰਿ ਨਾਮੁ ਛਡਾਵੈ ॥੩॥
ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥
ਗੁਰਮੁਖਿ ਨਾਨਕ ਦੇ ਵਡਿਆਈ ॥
ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥ (ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ) 163