ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥
Audio type:
ਸ਼ਬਦ ਕੀਰਤਨ
Audio date:
Sunday, 29 September 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥
ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥
ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥
ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥
ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥
ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥
ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥
ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥
ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥
ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥
ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥
ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥
ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥
ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥
ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥
ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥
ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥"
(ਆਸਾ ॥)(488)