ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋਕਉ ਪਿਰਹਿ ਮਿਲਾਵੈ ॥੧॥ ਰਹਾਉ ॥
Audio type:
ਕੀਰਤਨ - ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਆਸਾ ਮਹਲਾ ੫ ॥
ਪੁਤਰੀ ਤੇਰੀ ਬਿਧਿ ਕਰਿ ਥਾਟੀ ॥
ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
ਮੂਲੁ ਸਮਾਲਹੁ ਅਚੇਤ ਗਵਾਰਾ ॥
ਇਤਨੇ ਕਉ ਤੁਮ੍ਹ੍ਹ ਕਿਆ ਗਰਬੇ ॥੧॥ ਰਹਾਉ ॥
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
ਅਵਰ ਵਸਤੁ ਤੁਝ ਪਾਹਿ ਅਮਾਨ ॥੨॥
ਬਿਸਟਾ ਅਸਤ ਰਕਤੁ ਪਰੇਟੇ ਚਾਮ ॥
ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
ਕਹੁ ਨਾਨਕ ਗੁਰ ਕਉ ਕੁਰਬਾਨੁ ॥
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
ਆਸਾ ਮਹਲਾ ੫ ਇਕਤੁਕੇ ਚਉਪਦੇ ॥
ਇਕ ਘੜੀ ਦਿਨਸੁ ਮੋਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
ਇਕੁ ਪਲੁ ਦਿਨਸੁ ਮੋਕਉ ਕਬਹੁ ਨ ਬਿਹਾਵੈ ॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥
ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
ਆਤਮੁ ਚੀਨਿ ਪਰਮ ਸੁਖੁ ਪਾਇਆ ॥੪॥੧੫॥