ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥
Audio type:
ਸ਼ਬਦ ਕੀਰਤਨ
Audio date:
Monday, 3 May 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥
ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥
ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥
ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥
ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥"
(ਭੈਰਉ ਮਹਲਾ ੫ ॥)