ਮਨ ਮੇਰੇ ਸਗਲ ਉਪਾਵ ਤਿਆਗੁ ॥
Audio type:
ਸ਼ਬਦ ਕੀਰਤਨ
Audio date:
Tuesday, 10 November 2009
Performers:
ਰਾਗੀ ਕਰਮਜੀਤ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਮਨਜੀਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥ ੧॥
ਮਨ ਮੇਰੇ ਸਗਲ ਉਪਾਵ ਤਿਆਗੁ ॥
ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥
ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥
ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥
ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥
ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥
ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥
ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥
ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥
ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥
ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥ ੪॥੯॥੭੯॥"
(ਸਿਰੀਰਾਗੁ ਮਹਲਾ ੫ ॥)