ਮਨਾ ਨੇਹੁ ਕੂੜਾ ਲਾਇਓ ਈ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 16 May 2010
Performers:
ਜਥੇਦਾਰ ਸੁਦਰਸ਼ਨ ਸਿੰਘ ਜੀ, ਰਾਗੀ ਆਸਾ ਸਿੰਘ ਜੀ, ਰਾਗੀ ਗੁਰਚਰਨ ਸਿੰਘ ਚੰਨ ਜੀ, ਰਾਗੀ ਬਲਵੰਤ ਸਿੰਘ ਜੀ
Details:
ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥
ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥
ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥
ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥
(ਤਿਲੰਗ ਮਹਲਾ ੯ ॥ )726
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥
ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥
ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥