ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥
Audio type:
ਸ਼ਬਦ ਕੀਰਤਨ
Audio date:
Saturday, 14 November 2009
Performers:
ਰਾਗੀ ਕਰਮ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥
ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥
ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥
ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥
ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥
ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥
ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥
ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥
ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥
ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥
ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥"
(ਸੂਹੀ ਮਹਲਾ ੧ ॥)