Sunrise : 06:43 AM Sunset : 06:31PM ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING ASA DI VAAR, TODAY. ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਮੋਹਨ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਉਦਯ ਸਿੰਘ, ਰਾਗੀ ਈਸ਼ਰ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇ :
"ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥" (ਬਿਹਾਗੜਾ ਮਹਲਾ ੫ ਛੰਤ ਘਰੁ ੧) (542-15) ਤੇ
"ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥" (ਗਉੜੀ ਕੀ ਵਾਰ ਮਹਲਾ ੪ ॥ )(307-04) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਠਾਕੁਰ ਸਿੰਘ ਨੇ ਰੱਲ ਕੇ ਕੀਤਾ |
ਏਹ 05:08 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪ੍ਰਭ ਜੂ ਤੋ ਕਹ ਲਾਜ ਹਮਾਰੀ ॥ ਨੀਲਕੰਠ ਨਰਿਹਰਿ ਨਾਰਾਇਣ ਨੀਲਬਸਨ ਬਨਵਾਰੀ ॥੧॥ਰਹਾਉ॥ ਪਰਮ ਪੁਰਖ ਪਰਮੇਸਰੁ ਸੁਆਮੀ ਪਾਵਨ ਪਉਨ ਅਹਾਰੀ ॥ ਮਾਧਵ ਮਹਾ ਜੋਤਿ ਮਧਮਰਦਨ ਮਾਨਮੁਕੰਦ ਮੁਰਾਰੀ ॥੧॥ ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨ ਨਿਰਬਿਖ ਨਰਕ ਨਿਵਾਰੀ ॥ ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥ ਧਨਰਪਾਨ ਧ੍ਰਿਤਮਾਨ ਧਰਾਧਰ ਅਨਬਿਕਾਰ ਅਸਿਧਾਰੀ ॥ ਹੌ ਮਤਿਮੰਦ ਚਰਨ ਸਰਨਾਗਤਿ ਕਰ ਗਹਿ ਲੇਹੁ ਉਬਾਰੀ ॥੩॥" (ਰਾਗ ਸੋਰਠ ਪਾਤਸ਼ਾਹੀ ੧੦) ਤੇ
"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥ ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥ ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥" ( ਨਟ ਮਹਲਾ ੫ ॥ )(980-1) ਤੇ
"ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥" (ਸਿਰੀਰਾਗੁ ਮਹਲਾ ੧ ॥)(14-10) ਤੇ
"ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥" ਸਿਰੀਰਾਗੁ ਮਹਲਾ ੫ ॥(49-16) ਤੇ
"ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥" (ਸਲੋਕ ਮਃ ੫ ॥)(319-18) (ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ) ਤੇ
"ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥ ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥ ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਹ ਭੇਟਨ ਪਾਵੈ ॥ ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥" (ਤ੍ਵਪ੍ਰਸਾਦਿ ਸ੍ਵਯੈ ) ਤੇ
"ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥" (ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ )(758-14) ਸਮਾਪਤੀ ਦੀ ਅਰਦਾਸ 07:19 ਤੇ ਸ਼ਾਮ ਸਿੰਘ ਜੀ ਨੇ ਕੀਤੀ | |