ਨ ਜਾਣਾ ਹਰੇ ਮੇਰੀ ਕਵਨ ਗਤੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 8 March 2010
Performers:
ਰਾਗੀ ਅਨੰਤ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥
ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥
ਨ ਜਾਣਾ ਹਰੇ ਮੇਰੀ ਕਵਨ ਗਤੇ ॥
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥"
(ਰਾਮਕਲੀ ਮਹਲਾ ੧ ਘਰੁ ੧ ਚਉਪਦੇ )(876-4)