ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥
Audio type:
ਸ਼ਬਦ ਕੀਰਤਨ
Audio date:
Tuesday, 9 March 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਉਦਯ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥
ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥
ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥
ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥
ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥
ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥
ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥
ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥
ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥"
(ਗਉੜੀ ਕੀ ਵਾਰ ਮਹਲਾ ੪ ॥ )(307-04)